December 3, 2022
Read Time:1 Minute, 15 Second
CM Sardar Bhagwant Singh Mann with thier Team

ਜਲੰਧਰ: ਅੱਜ ਜਲੰਧਰ ਵਿੱਚ ਖੇਡ ਦਿਵਸ ਮੌਕੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ “ਖੇਡਾਂ ਵਤਨ ਪੰਜਾਬ ਦੀਆ” ਮਾਡਲ ਦੀ ਸ਼ੁਰੂਆਤ ਕੀਤੀ। ਇਸ ਮੌਕੇ ਹਜ਼ਾਰਾਂ ਲੋਕ ਸਟੇਡੀਅਮ ਵਿੱਚ ਪੁੱਜੇ। ਇਸ ਫੰਕਸ਼ਨ ਵਿੱਚ ਬਹੁਤ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ।

ਪ੍ਰਸਿੱਧ ਪੰਜਾਬੀ ਗਾਇਕ ਅੰਮ੍ਰਿਤ ਮਾਨ ਅਤੇ ਰਣਜੀਤ ਸਿੰਘ ਬਾਵਾ ਵੱਲੋਂ ਵੀ ਇੱਥੇ ਪੇਸ਼ਕਾਰੀ ਦਿੱਤੀ ਗਈ ਅਤੇ ਨੌਜਵਾਨਾਂ ਨੂੰ ਖੇਡਾਂ ਲਈ ਪ੍ਰੇਰਿਤ ਕੀਤਾ ਗਿਆ।

ਮੁੱਖ ਮੰਤਰੀ ਮਾਨ ਨੇ ਨੌਜਵਾਨਾਂ ਨੂੰ ਖੇਡਾਂ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਪੰਜਾਬ ਨਸ਼ਿਆਂ ਤੋਂ ਦੂਰ ਰਹਿ ਕੇ ਅੱਗੇ ਵੱਧ ਸਕੇ। ਮੁੱਖ ਮੰਤਰੀ ਨੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਸਪੋਰਟਸ ਡੇ ‘ਤੇ ਜਲੰਧਰ ਤੋਂ ਕੀਤੀ ਕਿਉਂਕਿ ਜਲੰਧਰ ਭਾਰਤ ਦਾ ਸਪੋਰਟਸ ਹੱਬ ਹੈ। ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ ਅਤੇ ਉਨ੍ਹਾਂ ਦੀ ਪੂਰੀ ਟੀਮ ਨਾਲ ਮੌਜੂਦ ਸਨ।

Happy
Happy
0 %
Sad
Sad
0 %
Excited
Excited
0 %
Sleepy
Sleepy
0 %
Angry
Angry
0 %
Surprise
Surprise
0 %