September 30, 2022
Read Time:3 Minute, 7 Second

ਸ਼੍ਰੀ ਸਿੱਧ ਬਾਬਾ ਸੋਢਲ ਮੰਦਰ ‘ਚ ਗੁਰਦੁਆਰਾ ਸਾਹਿਬ ਦੀ ਹੱਦਬੰਦੀ ਨੂੰ ਲੈ ਕੇ ਵਿਵਾਦ ਹੋ ਗਿਆ। ਇਸ ਦੌਰਾਨ ਭਾਰੀ ਪੁਲਿਸ ਬਲ ਵੀ ਮੌਕੇ ‘ਤੇ ਬੁਲਾਇਆ ਗਿਆ ਹੈ। ਇਸ ਦੇ ਨਾਲ ਹੀ ਹਿੰਦੂ ਸੰਗਠਨਾਂ ਦੇ ਨੁਮਾਇੰਦਿਆਂ ਦੇ ਨਾਲ-ਨਾਲ…

ਜਲੰਧਰ : ਸ਼੍ਰੀ ਸਿੱਧ ਬਾਬਾ ਸੋਢਲ ਮੰਦਰ ‘ਚ ਗੁਰਦੁਆਰਾ ਸਾਹਿਬ ਦੀ ਹੱਦਬੰਦੀ ਨੂੰ ਲੈ ਕੇ ਵਿਵਾਦ ਹੋ ਗਿਆ। ਇਸ ਦੌਰਾਨ ਭਾਰੀ ਪੁਲਿਸ ਬਲ ਵੀ ਮੌਕੇ ‘ਤੇ ਬੁਲਾਇਆ ਗਿਆ ਹੈ। ਇਸ ਦੇ ਨਾਲ ਹੀ ਹਿੰਦੂ ਸੰਗਠਨਾਂ ਦੇ ਨੁਮਾਇੰਦਿਆਂ ਦੇ ਨਾਲ-ਨਾਲ ਸੰਤ ਸਮਾਜ ਦੇ ਮੈਂਬਰ ਵੀ ਪਹੁੰਚ ਗਏ ਹਨ। ਫਿਲਹਾਲ ਮੌਕੇ ‘ਤੇ ਤਣਾਅ ਵਾਲੀ ਸਥਿਤੀ ਬਣੀ ਹੋਈ ਹੈ।ਤੁਹਾਨੂੰ ਦੱਸ ਦੇਈਏ ਕਿ ਸ਼ਹਿਰ ਦਾ ਮਸ਼ਹੂਰ ਸੋਡਲ ਮੇਲਾ ਇਸ ਵਾਰ 9 ਸਤੰਬਰ ਨੂੰ ਸ਼ੁਰੂ ਹੋਣ ਜਾ ਰਿਹਾ ਹੈ। ਇਸ ਵਾਰ ਤਿੰਨ ਲੱਖ ਤੋਂ ਵੱਧ ਸ਼ਰਧਾਲੂ ਬਾਬਾ ਦੇ ਦਰਸ਼ਨ ਕਰਨਗੇ।

ਇਹ ਹੈ ਪੂਰਾ ਮਾਮਲਾ

ਤੁਹਾਨੂੰ ਦੱਸ ਦੇਈਏ ਕਿ ਅਨੰਤ ਚੌਦਸ ਦੇ ਦਿਨ 9 ਸਤੰਬਰ ਨੂੰ ਸ਼੍ਰੀ ਸਿੱਧ ਬਾਬਾ ਸੋਢਲ ਮੇਲਾ ਲੱਗਣ ਜਾ ਰਿਹਾ ਹੈ। ਇਸ ਸਬੰਧੀ ਚੱਢਾ ਬਿਰਾਦਰੀ ਵੱਲੋਂ ਸਫ਼ਾਈ ਕਰਵਾਈ ਜਾ ਰਹੀ ਸੀ। ਇਸ ਦੌਰਾਨ ਸੇਵਾਦਾਰਾਂ ਨੂੰ ਮੰਦਰ ‘ਚ ਸਥਿਤ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਲਗਾਏ ਬੂਟੇ ਹਟਾਉਣ ਤੋਂ ਰੋਕ ਦਿੱਤਾ ਗਿਆ।

ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਗੱਲ ਕਰਨ ਦੇ ਬਾਵਜੂਦ ਸਮੱਸਿਆ ਦਾ ਹੱਲ ਨਹੀਂ ਹੋਇਆ ਜਿਸ ਕਾਰਨ ਚੱਢਾ ਭਾਈਚਾਰਾ ਤੇ ਸ਼੍ਰੀ ਬਾਬਾ ਸੋਢਲ ਮੰਦਰ ਤਾਲਾਬ ਕਾਰਸੇਵਾ ਕਮੇਟੀ ਦੇ ਨਾਲ ਹਿੰਦੂ ਸੰਗਠਨ ਤੇ ਸੰਤ ਸਮਾਜ ਦੇ ਲੋਕ ਵੀ ਪਹੁੰਚੇ। ਦੂਜੇ ਪਾਸੇ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਵੀ ਗੁਰਦੁਆਰਾ ਸਾਹਿਬ ਪਹੁੰਚ ਗਏ ਹਨ।

ਪੁਲਿਸ ਪ੍ਰਸ਼ਾਸਨ ਨੇ ਨਹੀਂ ਦਿਖਾਈ ਗੰਭੀਰਤਾ 

ਸ਼ਿਵ ਸੈਨਾ ਹਿੰਦ ਦੇ ਰਾਸ਼ਟਰੀ ਯੁਵਾ ਪ੍ਰਧਾਨ ਇਸ਼ਾਂਤ ਸ਼ਰਮਾ, ਕ੍ਰਾਂਤੀ ਦਲ ਦੇ ਪ੍ਰਧਾਨ ਮਨੋਜ ਨੰਨ੍ਹਾ, ਚੱਢਾ ਭਾਈਚਾਰੇ ਦੇ ਬੁਲਾਰੇ ਸ਼ਿਆਮ ਲਾਲ ਚੱਢਾ ਤੇ ਹਿੰਦੂ ਨੇਤਾ ਮਨੀਸ਼ ਬਾਹਰੀ ਨੇ ਦੋਸ਼ ਲਾਇਆ ਕਿ ਇਹ ਮਾਮਲਾ ਪ੍ਰਸ਼ਾਸਨ ਦੇ ਧਿਆਨ ਵਿਚ ਪਹਿਲਾਂ ਹੀ ਲਿਆਂਦਾ ਗਿਆ ਸੀ। ਉੱਥੇ ਹੀ ਚਾਰ ਦਿਨ ਬੀਤ ਜਾਣ ’ਤੇ ਵੀ ਪੁਲਿਸ ਪ੍ਰਸ਼ਾਸਨ ਨੇ ਗੰਭੀਰਤਾ ਨਹੀਂ ਦਿਖਾਈ।

ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਸੰਤ ਸਮਾਜ ਦੇ ਸਹਿਯੋਗ ਨਾਲ ਸ੍ਰੀ ਸਿੱਧ ਬਾਬਾ ਸੋਢਲ ਮੰਦਰ ਦੇ ਬਾਹਰ ਪੱਕਾ ਮੋਰਚਾ ਲਾਇਆ ਗਿਆ ਹੈ। ਫਿਲਹਾਲ ਇੱਥੋਂ ਦੇ ਪੁਲਿਸ ਅਧਿਕਾਰੀ ਹੁਣ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰ ਰਹੇ ਹਨ।

Happy
Happy
0 %
Sad
Sad
0 %
Excited
Excited
0 %
Sleepy
Sleepy
0 %
Angry
Angry
0 %
Surprise
Surprise
0 %