
Read Time:1 Minute, 0 Second

ਜਲੰਧਰ। ਜਲੰਧਰ ਸ਼ਹਿਰ ਵਿੱਚ ਸ਼੍ਰੀ ਸਿੱਧ ਬਾਬਾ ਸੋਢਲ ਜੀ ਦਾ ਮੇਲਾ 9 ਸਿਤੰਬਰ ਨੂੰ ਬੜੀ ਦੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਬਾਬਾ ਸੋਢਲ ਜੀ ਦੇ ਮੇਲੇ ਦੇ ਮੱਦੇਨਜ਼ਰ ਜ਼ਿਲ੍ਹਾ ਜਲੰਧਰ ਸ਼ਹਿਰ ’ਚ ਡਿਪਟੀ ਕਮਿਸ਼ਨਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜਲੰਧਰ ਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਵਿੱਦਿਅਕ ਅਦਾਰਿਆਂ ’ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਛੁੱਟੀ ਪੰਜਾਬ ਸਰਕਾਰ ਦੇ ਅਧੀਨ ਆਉਂਦੇ ਸਰਕਾਰੀ ਦਫ਼ਤਰਾਂ ’ਚ ਹੋਵੇਗੀ ਜਦਕਿ ਕੇਂਦਰ ਸਰਕਾਰ ਦੇ ਅਧੀਨ ਆਉਂਦੇ ਸਾਰੇ ਸਰਕਾਰੀ ਦਫ਼ਤਰਾਂ ’ਚ ਕੰਮਕਾਜ ਰੁਟੀਨ ਵਾਂਗ ਹੋਵੇਗਾ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸੋਢਲ ਮੇਲੇ ਦੇ ਨੇੜੇ ਇਕ ਕਿਲੋਮੀਟਰ ਖ਼ੇਤਰ ’ਚ ਮੀਟ, ਸ਼ਰਾਬ ਅਤੇ ਅੰਡਿਆਂ ਦੀਆਂ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਹਨ।