September 27, 2023
Read Time:1 Minute, 1 Second

ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਦੇ ਸਬੰਧ ਵਿੱਚ ਡੀਸੀ ਕਮ ਜ਼ਿਲ੍ਹਾ ਮੈਜਿਸਟਰੇਟ ਦੀਪਸ਼ਿਖਾ ਸ਼ਰਮਾ ਨੇ ਜਲੰਧਰ ਜ਼ਿਲ੍ਹੇ ਵਿੱਚ 1 ਜੂਨ ਤੋਂ 7 ਜੂਨ ਤੱਕ ਧਾਰਾ 144 ਲਾਗੂ ਕਰ ਦਿੱਤੀ ਹੈ। ਦਰਅਸਲ, ਘੱਲੂਘਾਰੇ ਦਾ ਹਫ਼ਤਾ 1 ਜੂਨ ਤੋਂ 7 ਜੂਨ ਤੱਕ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸ਼ਹਿਰ ਦੀਆਂ ਕਈ ਸੰਸਥਾਵਾਂ ਵੱਲੋਂ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

ਡੀਸੀ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਸ ਸਮੇਂ ਦੌਰਾਨ ਕੁਝ ਸ਼ਰਾਰਤੀ ਅਨਸਰ ਜ਼ਿਲ੍ਹੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰ ਸਕਦੇ ਹਨ। ਇਸ ਲਈ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਧਾਰਾ 144 ਲਗਾਈ ਗਈ ਹੈ। ਇਸ ਵਿੱਚ ਅਸਲਾ ਲਾਇਸੈਂਸ ਸਮੇਤ ਹੋਰ ਹਥਿਆਰ ਚਲਾਉਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਡੀਸੀ ਦੇ ਹੁਕਮ ਪੜ੍ਹੋ

Happy
Happy
0 %
Sad
Sad
0 %
Excited
Excited
0 %
Sleepy
Sleepy
0 %
Angry
Angry
0 %
Surprise
Surprise
0 %